ਪੰਜਾਬੀ
ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ
Published
3 years agoon
ਲੁਧਿਆਣਾ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਤਿੰਨ ਸਿਖਲਾਈ ਸਥਾਨਾਂ ਦਾ ਦੌਰਾ ਕੀਤਾ ਅਤੇ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ, ਕੁੰਦਨ ਵਿਦਿਆ ਮੰਦਰ ਅਤੇ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਵਿਖੇ ਸਿਖਲਾਈ ਸਥਾਨਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਅਧਿਕਾਰੀਆਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਅਜਿਹੇ ਮਹੱਤਵਪੂਰਣ ਕੰਮ ਲਈ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਡਿਊਟੀਆਂ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.), ਵੀ.ਵੀ.ਪੈਟ ਦੀ ਸੰਭਾਲ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਗਈ।
ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਤਿੰਨ ਹੋਰ ਟ੍ਰੇਨਿੰਗਾਂ ਦਾ ਆਯੋਜਨ ਕਰਨ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਸਮੂਹ ਸਟਾਫ਼ ਨੂੰ ਇਸ ਮਹੱਤਵਪੂਰਨ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ ਬਲਕਿ ਡਿਊਟੀ ਕਟਵਾਉਣ ਲਈ ਹੱਥਕੰਡੇ ਅਪਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
You may like
-
ਪੰਜਾਬ ਉਪ ਚੋਣ ‘ਚ ਗੈਂਗਸਟਰ ਦੀ ਐਂਟਰੀ! ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ‘ਚ ਵੱਡਾ ਖੁਲਾਸਾ
-
ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ 6 ਆਗੂਆਂ ਨੂੰ ਅਯੋਗ ਕਰਾਰ ਦਿੱਤਾ, ਨਹੀਂ ਲੜ ਸਕਣਗੇ ਚੋਣ
-
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਕੀਤੇ ਤਬਾਦਲੇ
-
ਪੰਜਾਬ ‘ਚ 1 ਜੂਨ ਤੋਂ ਪਹਿਲਾਂ ਵੋਟਿੰਗ, ਚੋਣ ਕਮਿਸ਼ਨ ਨੇ ਪੂਰੀਆਂ ਕੀਤੀਆਂ ਤਿਆਰੀਆਂ
-
ਲੋਕਸਭਾ ਚੋਣ: ਚੋਣ ਕਮਿਸ਼ਨ ਨੇ ਭਾਜਪਾ ‘ਤੇ ਕੀਤੀ ਸਖ਼ਤ ਕਾਰਵਾਈ
-
Breaking: ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਪੰਜਾਬ ਦੇ 5 ਅਧਿਕਾਰੀਆਂ ਦੇ ਤਬਾਦਲੇ