ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਵਿਖੇ ਨਵੇਂ ਵਿਦਿਅੱਕ ਸੈਸ਼ਨ ਦੀ ਆਰੰਭਤਾ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਉਣ ਲਈ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਕਾਲਜ ਦੇ ਸੰਗੀਤ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਲਾਹੀ ਬਾਣੀ ਦਾ ਕੀਰਤਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਕਾਲਜ ਦੇ ਵਿਹੜੇ ਆਈਆਂ ਵਿਿਦਆਰਥਣਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਕਾਲਜ ਦੀਆ ਅਕਾਦਮਿਕ ਅਤੇ ਸੱਭਿਆਚਾਰਕ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਤੇ ਕਾਲਜ ਦੀਆਂ ਸੀ.ਐਸ.ਏ. ਦੀਆਂ ਵਿਿਦਆਰਥਣਾਂ ਅਤੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਦੇ ਮੌਕੇ ‘ਤੇ ਕਰਵਾਏ ਗਏ ਵਿਿਭੰਨ ਮੁਕਾਬਲਿਆਂ ਦੇ ਇਨਾਮ ਵੀ ਤਸਕੀਮ ਕੀਤੇ।
ਇਸ ਅਵਸਰ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਅਤੇ ਮੈਂਬਰ ਸਾਹਿਬਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਬਾਬਾ ਅਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਸਟਰ ਤਾਰਾ ਸਿੰਘ ਜੀ ਦੀ ਅਦੁੱਤੀ ਸਖਸ਼ੀਅਤ ਬਾਰੇ ਦੱਸਿਆ ਅਤੇ ਉਹਨਾਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੀ ਪ੍ਰੇਰਨਾ ਦਿੱਤੀ।