ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੇ ‘ਸੈਂਟਰ ਫਾਰ ਵੈਲਯੂ ਐਜੂਕੇਸ਼ਨ’ ਵੱਲੋਂ ‘ਦਾਨ ਉਤਸਵ’ ਮਨਾਇਆ ਗਿਆ ਜਿਸ ਵਿਚ ਲਗਭਗ 70 ਵਿਦਿਆਰਥਣਾਂ ਨੇ ਹਿੱਸਾ ਲਿਆ ਸੀ। ਇਸ ਤਹਿਤ ਬਾਲ ਭਵਨ ਅਨਾਥ ਆਸ਼ਰਮ ਸਰਾਭਾ ਨਗਰ ਦਾ ਟੂਰ ਲਗਾਇਆ ਗਿਆ। ਇਸ ਵਿਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ, ਕੱਪੜੇ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਚੀਜ਼ਾਂ ਵੰਡੀਆਂ ਜਾਣਗੀਆਂ।
ਕਾਲਜ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੀਆਂ ਗਤੀਵਿਧੀਆਂ ਨਾਲ ਜੁੜਨ ਲਈ ਪ੫ੇਰਿਤ ਕੀਤਾ ਤੇ ਸਮਾਜ ਦੇ ਸਰਵਪੱਖੀ ਵਿਕਾਸ ਦੀ ਮਹੱਤਤਾ ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਨੰਦ ਕੁਮਾਰ ਜੈਨ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਵੱਲੋਂ ਇਹ ਗਤੀਵਿਧੀ ਸਮਾਜ ਦੇ ਬਹੁਪੱਖੀ ਵਿਕਾਸ ਲਈ ਸ਼ਲਾਘਾਯੋਗ ਕਦਮ ਹੈ।