Connect with us

ਅਪਰਾਧ

ਸੀਆਈਏ ਸਟਾਫ਼ ਨੂੰ ਮਿਲੀ ਸਫ਼ਲਤਾ, ਅੰਤਰਰਾਜੀ ਨ.ਸ਼ਾ ਤ.ਸਕਰੀ ਗਰੋਹ ਦਾ ਪਰਦਾਫਾਸ਼

Published

on

ਬਰਨਾਲਾ : ਬਰਨਾਲਾ ਦੇ ਸੀਆਈਏ ਸਟਾਫ਼ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 4 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐਸਐਸਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਸੀ, ਇਸੇ ਕੜੀ ਤਹਿਤ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵਾਹਨ ਬਰਾਮਦ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਟਿਆਲਾ ਦੇ ਰਹਿਣ ਵਾਲੇ ਸ਼ਿਵਰਾਮ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਸੀ। ਪੁਲਿਸ ਨੇ ਉਸ ਕੋਲੋਂ 1 ਲੱਖ 37 ਹਜ਼ਾਰ 550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਉਸ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਸ ਨੇ ਸਹਾਰਨਪੁਰ ਜ਼ਿਲਾ ਅਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ ‘ਚ ਛਾਪੇਮਾਰੀ ਕੀਤੀ, ਜਿੱਥੋਂ ਪੁਲਸ ਨੇ ਮੁਹੰਮਦ ਆਲਮ, ਅਭਿਸ਼ੇਕ ਕੁਮਾਰ ਵਾਸੀ ਸਹਾਰਨਪੁਰ ਅਤੇ ਆਸ਼ੂ, ਫਰਮਾਨ ਅਲੀ ਵਾਸੀ ਮੁਜ਼ੱਫਰਨਗਰ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਕੋਲੋਂ 4 ਲੱਖ 25000 ਨਸ਼ੀਲੀਆਂ ਗੋਲੀਆਂ ਅਤੇ ਇਕ ਐਕਸੈਂਟ ਕਾਰ ਬਰਾਮਦ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Facebook Comments

Trending