ਲੁਧਿਆਣਾ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਲਈ ਵਚਨਬੱਧ ਹੈ।
ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਲੜਕੀਆਂ ਨੂੰ ਆਰਮਡ ਫੋਰਸਿਜ ਵਿੱਚ ਕਰੀਅਰ ਦੇ ਮੌਕੇ ਅਤੇ ਚੁਣੌਤੀਆਂ ਬਾਰੇ ਮੇਜਰ ਜਨਰਲ ਜਸਵੀਰ ਸਿੰਘ ਸੰਧੂ ਦੁਆਰਾ ਜਾਣੂੰ ਕਰਵਾਇਆ ਗਿਆ। ਇਸ ਆਨਲਾਈਨ ਸੈਮੀਨਾਰ ਨੂੰ ਡੀ.ਬੀ.ਈ.ਈ. ਲੁਧਿਆਣਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ ਦੇ ਲੱਗਭੱਗ 60 ਪ੍ਰਾਰਥੀਆਂ ਨੇ ਲਾਈਵ ਅਟੈਂਡ ਕੀਤਾ।