Connect with us

ਪੰਜਾਬ ਨਿਊਜ਼

ਜਲੰਧਰ ਦੇ ਇਸ ਵਾਟਰ ਪਾਰਕ ਨੂੰ ਉਡਾਉਣ ਦੀ ਧਮਕੀ! ਜਾਂਚ ਵਿੱਚ ਜੁਟੀ ਪੁਲਿਸ

Published

on

ਜਲੰਧਰ : ਨਵੇਂ ਸਾਲ ਨੂੰ ਲੈ ਕੇ ਪੰਜਾਬ ਭਰ ‘ਚ ਪੁਲਸ ਅਲਰਟ ‘ਤੇ ਹੈ। ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਤਾਜ਼ਾ ਖਬਰਾਂ ਮੁਤਾਬਕ ਵੰਡਰਲੈਂਡ ਪਾਰਕ ਨੂੰ ਬੰਬ ਦੀ ਧਮਕੀ ਮਿਲੀ ਹੈ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਪੱਤਰ ਰਾਹੀਂ ਜਲੰਧਰ ਪੁਲਿਸ ਪ੍ਰਸ਼ਾਸਨ ਨੂੰ 31 ਦਸੰਬਰ ਯਾਨੀ ਅੱਜ ਵੰਡਰਲੈਂਡ ‘ਚ ਮਨਾਏ ਜਾ ਰਹੇ ਨਵੇਂ ਸਾਲ ਦੇ ਜਸ਼ਨ ਦੌਰਾਨ ਬੰਬ ਨਾਲ ਉਡਾਉਣ ਦੀ ਧਮਕੀ ਦੇ ਕੇ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ।

ਇਸ ਮਾਮਲੇ ਸਬੰਧੀ ਜਲੰਧਰ ਦਿਹਾਤੀ ਪੁਲੀਸ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਡਰਨ ਵਾਲੀ ਕੋਈ ਗੱਲ ਨਹੀਂ ਹੈ, ਇਹ ਸਿਰਫ਼ ਅਫਵਾਹ ਹੈ। ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਵੇਰ ਤੋਂ ਵੰਡਰਲੈਂਡ ‘ਚ ਇਸ ਧਮਕੀ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਦੌਰਾਨ ਕੁਝ ਵੀ ਸਾਹਮਣੇ ਨਹੀਂ ਆਇਆ ਹੈ।

Facebook Comments

Trending