Connect with us

ਪੰਜਾਬੀ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਪਹਿਲੀ ਜੁਲਾਈ ਤੋਂ ਹੋਵੇਗਾ ਸ਼ੁਰੂ

Published

on

The Urdu course will be started from July 1 by the language department

ਲੁਧਿਆਣਾ :  ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਸ੍ਰੀ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ 01 ਜੁਲਾਈ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਅੱਗੇ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ ਅਤੇ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ  ਵਿਖੇ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ।

Facebook Comments

Trending