ਲੁਧਿਆਣਾ : ਮਈ ਮਹੀਨੇ ’ਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲਦੀ ਰਹੀ ਹੈ ਪਰ ਆਉਣ ਵਾਲੇ ਦਿਨਾਂ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ | ਵੀਰਵਾਰ ਨੂੰ ਦਿਨ ਭਰ ਤਾਪਮਾਨ ਵਧਣ ਤੋਂ ਬਾਅਦ ਦੇਰ ਸ਼ਾਮ ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਪਿਆ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ਦੌਰਾਨ ਸੂਰਜ ਆਪਣੀ ਚਮਕ ਦਿਖਾਏਗਾ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ 4.1 ਡਿਗਰੀ ਸੈਲਸੀਅਸ ਵਧ ਗਿਆ ਹੈ।
ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ’ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਜੇ ਮਈ ਮਹੀਨੇ ਦੀ ਗੱਲ ਕਰੀਏ ਤਾਂ ਪੂਰੇ ਮਹੀਨੇ ’ਚ ਕੁੱਝ ਦਿਨ ਛੱਡ ਦੇਈਏ ਤਾਂ ਸਾਰਾ ਮਹੀਨਾ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੀ ਹੈ। ਕੁੱਝ ਦਿਨ ਛੱਡ ਕੇ ਪਾਰਾ ਔਸਤ ਨਾਲੋਂ ਹੇਠਾਂ ਹੀ ਰਿਹਾ ਹੈ।