ਲੁਧਿਆਣਾ : ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਤੋਂ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਚਾਰ ਦਿਨਾਂ ਤਕ ਬੱਦਲਵਾਈ, ਗਰਜ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ 2 ਸਤੰਬਰ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਰਹਿ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਅਗਸਤ ਵਿੱਚ ਪੂਰੇ ਪੰਜਾਬ ‘ਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ। ਕਈ ਜ਼ਿਲ੍ਹੇ ਪੂਰੀ ਤਰ੍ਹਾਂ ਸੁੱਕੇ ਰਹੇ। ਹੁਣ ਕਿਸਾਨਾਂ ਨੂੰ ਸਤੰਬਰ ਦੇ ਮਹੀਨੇ ਮੀਂਹ ਪੈਣ ਦੀ ਉਮੀਦ ਹੈ।