Connect with us

ਪੰਜਾਬੀ

  ਬੁੱਢੇ ਨਾਲੇ ਨੂੰ ਢੱਕਣ ਦਾ ਕੰਮ ਦੋ ਮਹੀਨਿਆਂ ‘ਚ ਕੀਤਾ ਜਾਵੇ ਮੁਕੰਮਲ-ਵਿਧਾਇਕ ਅਸ਼ੋਕ ਪਰਾਸ਼ਰ 

Published

on

The work of covering the old drain should be done in two months - MLA Ashok Parashar

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵਲੋਂ ਆਪਣੇ ਹਲਕੇ ਤੋਂ ਲੰਘਦੇ ਬੁੱਢੇ ਨਾਲੇ ਨੂੰ ਢੱਕਣ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਨਗਰ ਨਿਗਮ, ਪੀ.ਐਸ.ਪੀ.ਸੀ.ਐਲ. ਅਤੇ ਠੇਕੇਦਾਰ ਨੂੰ ਦੋ ਮਹੀਨਿਆਂ ਦਾ ਅਲਟੀਮੇਟਮ ਦਿੱਤਾ ਹੈ।

ਕੰਮ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਧਾਇਕ ਪੱਪੀ ਵਲੋਂ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਮੁਹੱਲੇ ਦੀ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ ਅਤੇ ਨਗਰ ਨਿਗਮ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਕਿ ਉਹ ਇਸ ਸਥਾਨ ‘ਤੇ ਇੱਕ ਹੋਰ ਟੀਮ ਤਾਇਨਾਤ ਕਰਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਬਿਜਲੀ ਦੇ ਖੰਭਿਆਂ ਨੂੰ ਜਲਦ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਠੇਕੇਦਾਰ ਉੱਥੇ ਸੜਕ ਦਾ ਨਿਰਮਾਣ ਕਰ ਸਕੇ।

Facebook Comments

Trending