ਖੇਤੀਬਾੜੀ
ਵਿਸ਼ਵ ਬੈਂਕ ਅਧਿਕਾਰੀ ਨੇ ਪੰਜਾਬ ਦੇ ਕਿਸਾਨਾਂ ਨਾਲ ਕੀਤੀ ਗੱਲਬਾਤ
Published
1 year agoon
ਲੁਧਿਆਣਾ : ਵਿਸ਼ਵ ਬੈਂਕ ਵਿਚ ਆਰਥਿਕ ਅਤੇ ਇਲਾਕਾਈ ਖੇਤੀ ਦੇ ਮਾਹਿਰ ਅਤੇ ਖੋਜੀ ਡਾ. ਇਵਗੁਏਨੀ ਵਿਕਟੋਰੋਵਿਚ ਪੋਲਿਆਕੋਵ ਬੀਤੇ ਦਿਨੀਂ ਪੀ ਏ ਯੂ ਦੇ ਦੌਰੇ ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਡਾ: ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ ਦੇ ਕਾਨਫਰੰਸ ਹਾਲ ਵਿੱਚ ਪੰਜਾਬ ਦੇ ਦੋ ਦਰਜਨ ਤੋਂ ਵਧੇਰੇ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ। ਨਿਰਦੇਸ਼ਕ ਪਸਾਰ ਸਿੱਖਿਆ ਡਾ ਗੁਰਮੀਤ ਸਿੰਘ ਬੁੱਟਰ ਨੇ ਇਸ ਮਿਲਣੀ ਵਿਚ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ।
ਡਾ: ਪੋਲੀਆਕੋਵ ਨੇ ਕਿਸਾਨ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੀਏਯੂ ਦੀ ਅਹਿਮ ਭੂਮਿਕਾ ਦੀ ਜਾਣਕਾਰੀ ਲਈ। ਕਿਸਾਨਾਂ ਨੇ ਪੀਏਯੂ ਅਤੇ ਇਸ ਦੇ ਵਿਸਤਾਰ ਪ੍ਰਣਾਲੀ ਦੁਆਰਾ ਨਿਭਾਈ ਜਾ ਰਹੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਤਕਨਾਲੋਜੀਆਂ ਦੇ ਤਬਾਦਲੇ ਵਿੱਚ ਪੀਏਯੂ-ਕੇਵੀਕੇ ਦੀ ਭੂਮਿਕਾ ਨੂੰ ਸਾਂਝਾ ਕੀਤਾ। ਕਿਸਾਨਾਂ ਨੇ ਪੰਜਾਬ ਦੀ ਖੇਤੀ ਸਬੰਧੀ ਚਿੰਤਾਵਾਂ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੂਚੀਬੱਧ ਕੀਤਾ।
ਆਈ ਸੀ ਏ ਆਰ ਕਾਸਟ ਪ੍ਰੋਜੈਕਟ ਦੇ ਮੁੱਖ ਨਿਗਰਾਨ ਡਾ. ਓ.ਪੀ. ਚੌਧਰੀ ਨੇ ਡਾ ਪੋਲੀਆਕੋਵ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਸਾਨਾਂ ਦੀ ਬਿਹਤਰੀ ਲਈ ਪ੍ਰੋਜੈਕਟ ਅਧੀਨ ਕਿਤੇ ਕਾਰਜਾਂ ਦਾ ਵੇਰਵਾ ਦਿੱਤਾ । ਮੀਟਿੰਗ ਤੋਂ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਫੂਡ ਪ੍ਰੋਸੈਸਿੰਗ, ਨਹਿਰੀ ਪਾਣੀ ਦੀ ਵੰਡ ਅਤੇ ਮਿਆਰੀ ਉਤਪਾਦਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਲਈ ਮੁੱਖ ਚਿੰਤਾਵਾਂ ਹਨ।
Facebook Comments
Advertisement
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ