ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸ਼ਿਕਾਇਤਕਰਤਾ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਵਾਲੇ ਲਵ, ਅਲੀਸ਼ਾ, ਕਰਮਵੀਰ ਅਤੇ ਉਨ੍ਹਾਂ ਦੇ ਤਿੰਨ ਅਣਪਛਾਤੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਹਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਮੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ 18 ਜਨਵਰੀ ਨੂੰ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ |ਇਸ ਦੌਰਾਨ ਉਸ ਨੂੰ ਨਿਊ ਅਸ਼ੋਕ ਨਗਰ ਵਿੱਚ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਿਆ ਗਿਆ। ਮੁਲਜ਼ਮ ਉਸ ਦੀ ਸੋਨੇ ਦੀ ਚੇਨ, ਸੋਨੇ ਦੀ ਮੁੰਦਰੀ ਅਤੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ।ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।