Connect with us

ਅਪਰਾਧ

ਅਲਮਾਰੀ ਦਾ ਤਾਲਾ ਠੀਕ ਕਰਨ ਆਏ ਨੌਜਵਾਨ ਲੱਖਾਂ ਦੇ ਗਹਿਣੇ ਤੇ ਸਾਮਾਨ ਚੋਰੀ ਕਰਕੇ ਫ਼ਰਾਰ

Published

on

The youths who came to fix the lock of the cupboard escaped after stealing millions of jewelery and items

ਧਿਆਣਾ : ਸਥਾਨਕ ਭਾਈ ਰਣਧੀਰ ਸਿੰਘ ਨਗਰ ‘ਚ ਅਲਮਾਰੀ ਦਾ ਤਾਲਾ ਠੀਕ ਕਰਨ ਆਏ ਦੋ ਨੌਜਵਾਨ ਮਾਲਕਾਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਰਘਵੀਰ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਪਤਨੀ ਮਨਜੀਤ ਕੌਰ ਘਰ ਵਿਚ ਇਕੱਲੀ ਸੀ ਤੇ ਗਲੀ ਵਿਚ ਤਾਲੇ ਠੀਕ ਕਰਨ ਵਾਲੇ ਨੌਜਵਾਨ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਮਨਜੀਤ ਕੌਰ ਨੇ ਇਨ੍ਹਾਂ ਨੌਜਵਾਨਾਂ ਨੂੰ ਤਾਲਾ ਠੀਕ ਕਰਨ ਲਈ ਬੁਲਾਇਆ। ਕਥਿਤ ਦੋਸ਼ੀਆਂ ਨੇ ਬਹਾਨੇ ਨਾਲ ਲਾਕਰ ਦੀ ਚਾਬੀ ਵੀ ਲੈ ਲਈ ਤੇ ਉੱਥੇ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ।

ਜਦੋਂ ਇਹ ਨੌਜਵਾਨ ਉਥੋਂ ਚਲੇ ਗਏ ਤਾਂ ਚੋਰੀ ਬਾਰੇ ਪਤਾ ਲੱਗਾ, ਜਿਸ ‘ਤੇ ਰਘੁਬੀਰ ਸਿੰਘ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।

Facebook Comments

Trending