Connect with us

ਪੰਜਾਬ ਨਿਊਜ਼

ਪੰਜਾਬ ‘ਚ ਗੰਜੇਪਣ ਦੇ ਮੁੱਦੇ ‘ਤੇ ਹੋ ਰਿਹਾ ਰੌਲਾ, ਵਿਗੜਦੇ ਜਾ ਰਹੇ ਹਾਲਾਤ

Published

on

ਸੰਗਰੂਰ  : ਸੰਗਰੂਰ ‘ਚ ਗੰਜਾਪਨ ਹਟਾਉਣ ਕੈਂਪ ‘ਚ ਇਲਾਜ ਲਈ ਗਏ ਵੱਡੀ ਗਿਣਤੀ ਲੋਕਾਂ ਨੂੰ ਅੱਖਾਂ ‘ਚ ਜਲਨ ਹੋਣ ਕਾਰਨ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਲੋਕ ਅੱਖਾਂ ਦੀ ਜਲਨ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ।ਲੋਕਾਂ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਡੇਰੇ ‘ਚ ਜਾ ਕੇ ਗੰਜਾਪਣ ਦੂਰ ਕਰਨ ਲਈ ਸਿਰ ‘ਤੇ ਦਵਾਈ ਲਗਾਈ ਤਾਂ ਉਸ ਦੀਆਂ ਅੱਖਾਂ ‘ਚ ਜਲਣ ਹੋਣ ਲੱਗੀ, ਜਿਸ ਤੋਂ ਬਾਅਦ ਉਹ ਇਲਾਜ ਲਈ ਹਸਪਤਾਲ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ 70 ਤੋਂ ਵੱਧ ਲੋਕਾਂ ਦੀ ਹਾਲਤ ਵਿਗੜ ਗਈ ਹੈਇਸ ਦੌਰਾਨ ਸਿਹਤ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਦਿਖਾਈਆਂ ਜਾ ਰਹੀਆਂ ਵੀਡੀਓਜ਼ ‘ਤੇ ਭਰੋਸਾ ਨਾ ਕਰਨ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਸਰਕਾਰੀ ਹਸਪਤਾਲਾਂ ਜਾਂ ਮਾਨਤਾ ਪ੍ਰਾਪਤ ਡਾਕਟਰਾਂ ਤੋਂ ਹੀ ਇਲਾਜ ਕਰਵਾਓ। ਅਣਜਾਣ ਦਵਾਈਆਂ ਅਤੇ ਨਕਲੀ ਉਪਚਾਰਾਂ ਤੋਂ ਬਚੋ।

2 ਵਿਅਕਤੀਆਂ ਖਿਲਾਫ ਮਾਮਲਾ ਦਰਜ
ਸੰਗਰੂਰ ਪੁਲਿਸ ਨੇ ਗੰਜੇਪਣ ਦੇ ਇਲਾਜ ਲਈ ਲਗਾਏ ਗਏ ਕੈਂਪ ਦੌਰਾਨ ਗੈਰ-ਪ੍ਰਮਾਣਿਤ ਦੇਸੀ ਬਣੀਆਂ ਦਵਾਈਆਂ ਵੇਚ ਕੇ ਆਮ ਲੋਕਾਂ ਦੀ ਸਿਹਤ ਨੂੰ ਖਤਰੇ ਵਿੱਚ ਪਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਇਹ ਲੋਕਾਂ ਦੀ ਸਿਹਤ ਨੂੰ ਖਤਰੇ ਵਿੱਚ ਪਾਉਣ ਵਾਲਾ ਇੱਕ ਗੰਭੀਰ ਮਾਮਲਾ ਹੈ ਅਤੇ ਜਿਵੇਂ ਹੀ ਇਹ ਮਾਮਲਾ ਮੀਡੀਆ ਦੇ ਇੱਕ ਹਿੱਸੇ ਵਿੱਚ ਪ੍ਰਸਾਰਿਤ ਖਬਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੁਲਿਸ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਐਸਐਸਪੀ ਚਾਹਲ (ਆਈਪੀਐਸ) ਦੇ ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸੰਗਰੂਰ ਦੇ ਐਸ.ਐਚ.ਓ.ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਸੁਖਵੀਰ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ਦੇ ਆਧਾਰ ’ਤੇ ਤਜਿੰਦਰਪਾਲ ਸਿੰਘ ਵਾਸੀ ਸੰਗਰੂਰ ਅਤੇ ਅਮਨਦੀਪ ਸਿੰਘ ਵਾਸੀ ਖੰਨਾ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਇਕ ਵਿਅਕਤੀ ਤੇਜਿੰਦਰਪਾਲ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਅਮਨਦੀਪ ਵਾਸੀ ਖੰਨਾ ਦੀ ਭਾਲ ਜਾਰੀ ਹੈ |

Facebook Comments

Trending