ਲੁਧਿਆਣਾ : ਪੰਜਾਬ ’ਚ ਫਰਵਰੀ ਦੇ ਆਖ਼ਰੀ ਦਿਨਾਂ ’ਚ ਪਾਰਾ ਚੜ੍ਹਨ ਲੱਗਾ ਹੈ, ਸੂਬੇ ਦੇ ਬਹੁਤੇ ਇਲਾਕਿਆਂ ’ਚ ਐਤਵਾਰ ਨੂੰ ਦਿਨ ਦਾ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। 28 ਫਰਵਰੀ ਤੋਂ ਬਾਅਦ ਮੌਸਮ ਦਾ ਮਿਜ਼ਾਜ ਮੁੜ ਬਦਲ ਸਕਦਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 28 ਫਰਵਰੀ ਨੂੰ ਦੁਆਬਾ ਖੇਤਰ ਨੂੰ ਛੱਡ ਕੇ ਸੂਬੇ ਦੇ ਹੋਰਨਾਂ ਇਲਾਕਿਆਂ ’ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਇਸ ਸਬੰਧੀ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ ਜਦਕਿ ਪਹਿਲੀ ਮਾਰਚ ਨੂੰ ਵੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ, ਬਿਜਲੀ ਚਮਕਣ ਤੇ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਪਹਿਲੀ ਮਾਰਚ ਨੂੰ ਪੂਰੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਲੁਧਿਆਣੇ ’ਚ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਐਤਵਾਰ ਨੂੰ ਬਹੁਤੇ ਇਲਾਕਿਆਂ ’ਚ ਮੌਸਮ ਸਾਫ਼ ਰਿਹਾ।