Connect with us

ਪੰਜਾਬ ਨਿਊਜ਼

ਪੰਜਾਬ ਦੀ ਇਸ ਜੇਲ੍ਹ ਵਿੱਚ ਮਚੀ ਹਲਚਲ , ਹੋਇਆ ਇਹ ਸਾਮਾਨ ਬਰਾਮਦ

Published

on

ਫ਼ਿਰੋਜ਼ਪੁਰ: ਪਿਛਲੇ ਕਾਫ਼ੀ ਸਮੇਂ ਤੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅੰਦਰ ਸ਼ਰਾਰਤੀ ਅਨਸਰ ਜੇਲ੍ਹ ਦੇ ਬਾਹਰੋਂ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਵਾਲੇ ਪੈਕਟ ਸੁੱਟ ਰਹੇ ਹਨ ਅਤੇ ਸਮੇਂ-ਸਮੇਂ ‘ਤੇ ਜੇਲ੍ਹ ਪ੍ਰਸ਼ਾਸਨ ਇਨ੍ਹਾਂ ਪੈਕਟਾਂ ਨੂੰ ਫੜਨ ‘ਚ ਵੱਡੀ ਪੱਧਰ ‘ਤੇ ਕਾਮਯਾਬ ਹੋ ਰਿਹਾ ਹੈ। ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸੁਪਰਡੈਂਟ ਸਤਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾਂਦਾ ਹੈ।

ਇਸ ਦੇ ਚੱਲਦਿਆਂ ਅੱਜ ਇੱਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਡਿਪਟੀ ਸੁਪਰਡੈਂਟ ਅਰਪਨਜੋਤ ਸਿੰਘ ਦੀ ਅਗਵਾਈ ਵਿੱਚ ਕੈਦੀਆਂ ਕੋਲੋਂ 17 ਹੋਰ ਲਾਵਾਰਿਸ ਮੋਬਾਈਲ ਬਰਾਮਦ ਕੀਤੇ ਗਏ।ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ 10 ਗਿ੍ਫ਼ਤਾਰੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਸਰਵਣ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਵੱਲੋਂ ਫ਼ਿਰੋਜ਼ਪੁਰ ਸਿਟੀ ਪੁਲਿਸ ਨੂੰ ਭੇਜੇ ਲਿਖਤੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ ਕੈਦੀ ਗੁਰਚਰਨ ਸਿੰਘ, ਕੈਦੀ ਹਰਮਨ, ਕੈਦੀ ਮਿਲਾਪ ਸਿੰਘ ਜਸਵਿੰਦਰ ਸਿੰਘ ਉਰਫ਼ ਬੱਗੀ, ਸੁਖਚੈਨ ਸਿੰਘ, ਹਵਾਲਾਤੀ ਰਣਜੀਤ ਸਿੰਘ, ਗੌਰਵ ਕੁਮਾਰ, ਗ੍ਰਿਫਤਾਰ ਕਮਲਜੀਤ ਸਿੰਘ ਉਰਫ ਕੋਮਲ, ਗ੍ਰਿਫਤਾਰ ਲਵ ਅਤੇ ਗ੍ਰਿਫਤਾਰ ਰਾਜਦੀਪ ਸਿੰਘ ਉਰਫ ਰਾਜੂ ਕੋਲੋਂ 17 ਮੋਬਾਇਲ ਫੋਨ ਲਾਵਾਰਸ ਹਾਲਤ ਵਿਚ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨਾਮਜ਼ਦ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Facebook Comments

Trending