Connect with us

ਪੰਜਾਬ ਨਿਊਜ਼

ਹਸਪਤਾਲ ‘ਚੋਂ ਪਿਸਤੌਲ ਮਿਲਣ ‘ਤੇ ਮਚਿਆ ਹੜਕੰਪ , ਮੌਕੇ ‘ਤੇ ਪਹੁੰਚੀ ਪੁਲਿਸ

Published

on

ਬਠਿੰਡਾ: ਤਿਉਹਾਰਾਂ ਦੇ ਸੀਜ਼ਨ ਦੌਰਾਨ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਿਵਲ ਹਸਪਤਾਲ ਵਿੱਚ ਦਰੱਖਤਾਂ ਹੇਠੋਂ ਇੱਕ ਪਿਸਤੌਲ ਬਰਾਮਦ ਹੋਇਆ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਪਰ ਉਕਤ ਪਿਸਤੌਲ ਖਿਡੌਣਾ ਨਿਕਲਿਆ।

ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੀ ਪਾਰਕਿੰਗ ਵਿੱਚ ਕਿਸੇ ਨੇ ਪਿਸਤੌਲ ਵੇਖ ਕੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਿਸਤੌਲ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਪਿਸਤੌਲ ਕੋਈ ਖਿਡੌਣਾ ਸੀ।ਅਧਿਕਾਰੀਆਂ ਨੇ ਦੱਸਿਆ ਕਿ ਉਕਤ ਪਿਸਤੌਲ ਦੀ ਵਰਤੋਂ ਕਿਸੇ ਨੂੰ ਡਰਾਉਣ ਲਈ ਕੀਤੀ ਜਾ ਸਕਦੀ ਹੈ ਪਰ ਕਿਸੇ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਖਤਰਾ ਨਹੀਂ ਹੈ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

Facebook Comments

Trending