ਲੁਧਿਆਣਾ: ਸੂਬੇ ਵਿੱਚ ਨਸ਼ਿਆਂ ਵਿਰੁੱਧ ਹਰ ਤਰ੍ਹਾਂ ਦੀ ਲੜਾਈ ਸ਼ੁਰੂ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 1 ਅਪ੍ਰੈਲ ਤੋਂ ਨਸ਼ਿਆਂ ਵਿਰੁੱਧ ਲੋਕ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇੱਥੋਂ ਦੇ ਇਨਡੋਰ ਸਟੇਡੀਅਮ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 1 ਅਪਰੈਲ ਤੋਂ ਤਿੰਨ ਕਰੋੜ ਪੰਜਾਬੀ ਕੁਝ ਨਸ਼ਾ ਤਸਕਰਾਂ ਨੂੰ ਭਜਾਉਣ ਲਈ ਮੈਦਾਨ ਵਿੱਚ ਉਤਰਨਗੇ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਪਰੈਲ ਤੋਂ ਨਸ਼ਿਆਂ ਵਿਰੁੱਧ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਕਰੇਗੀ ਅਤੇ ਹਰ ਪੰਜਾਬੀ ਨੂੰ ਇਸ ਜੰਗ ਵਿੱਚ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਪਿੰਡ-ਪਿੰਡ ਜਾ ਕੇ ਨਸ਼ਿਆਂ ਦੇ ਖਾਤਮੇ ਲਈ ਕੰਮ ਕਰੇਗਾ ਅਤੇ ਇਹ ਫੈਸਲਾਕੁੰਨ ਲੜਾਈ ਹੋਵੇਗੀ।
‘ਆਪ’ ਦੇ ਕੌਮੀ ਕਨਵੀਨਰ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 9779100200 ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੰਬਰ ‘ਤੇ ਆਪਣੇ ਇਲਾਕੇ ਦੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਸਾਂਝੀ ਕਰਨ।ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮ ਖੋਲ੍ਹੇ ਜਾਣਗੇ। ਇਸ ਪਹਿਲ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨਾ ਹੈਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਨੂੰ ਸਰਗਰਮ ਭਾਗੀਦਾਰ ਬਣਾਉਣ ਵਿੱਚ ਮਦਦ ਕਰੇਗਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 5000 ਨਵੇਂ ਹੋਮਗਾਰਡਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਹਰ ਪੱਧਰ ’ਤੇ ਠੋਸ ਰਣਨੀਤੀ ਬਣਾਈ ਹੈ ਅਤੇ ਹੁਣ ਇਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ਿਆਂ ਦੀ ਸਰਪ੍ਰਸਤੀ ਕਰ ਰਹੇ ਹਨ ਅਤੇ ਸੱਤਾ ਦੀ ਲਾਲਸਾ ਲਈ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਰਹੇ ਹਨ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਨਸ਼ਾ, ਰੇਤ, ਟਰਾਂਸਪੋਰਟ, ਕੇਬਲ ਤੇ ਹੋਰ ਮਾਫ਼ੀਆ ਨੂੰ ਪਨਾਹ ਦਿੱਤੀ ਹੋਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਉਨ੍ਹਾਂ ਦੀ ਥਾਂ ਅਜਿਹੀ ਸਰਕਾਰ ਲੈ ਲਈ ਗਈ ਹੈ, ਜਿਸ ਦੇ ਆਗੂ ਨੇ ਜਨਤਕ ਤੌਰ ‘ਤੇ ਸਹੁੰ ਖਾਧੀ ਸੀ ਕਿ ਚਾਰ ਮਹੀਨਿਆਂ ਦੇ ਅੰਦਰ-ਅੰਦਰ ਨਸ਼ੇ ਖ਼ਤਮ ਕਰ ਦਿੱਤੇ ਜਾਣਗੇ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਅਜਿਹਾ ਕੁਝ ਨਹੀਂ ਹੋਇਆ ਕਿਉਂਕਿ ਇਹ ਮਹਾਰਾਜਾ ਜਨਤਾ ਦੀ ਪਹੁੰਚ ਤੋਂ ਬਾਹਰ ਰਿਹਾ ਅਤੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ ਸੱਤਾ ਦਾ ਆਨੰਦ ਲੈਣ ਲਈ ਆਪਣੇ ਅਹੁਦੇ ਦੀ ਵਰਤੋਂ ਕਰਦਾ ਰਿਹਾ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ੇ ਦੇ ਸੌਦਾਗਰਾਂ ਅਤੇ ਸੂਬੇ ਦੇ ਇੱਕ ਸਮੇਂ ਦੇ ਤਾਕਤਵਰ ਮੰਤਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਵੀ ਸਲਾਖਾਂ ਪਿੱਛੇ ਭੇਜਿਆ ਜਾਵੇਗਾ।