ਲੁਧਿਆਣਾ : ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੇ ਆਸਾਰ ਹਨ। ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਵੱਲੋਂ ਪੰਜਾਬ ‘ਚ 12 ਅਤੇ 13 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁੱਝ ਇਲਾਕਿਆਂ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦੋਂ ਕਿ 12 ਜੂਨ ਨੂੰ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਬੀਤੇ ਦਿਨ ਤਾਪਮਾਨ ’ਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 42.6 ਡਿਗਰੀ ਸੈਲਸੀਅਸ ਰਿਹਾ, ਜਦਕਿ ਸਭ ਤੋਂ ਘੱਟ ਤਾਪਮਾਨ ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਦਾਸਪੁਰ ਦਾ 38.9 ਡਿਗਰੀ ਸੈਲਸੀਅਸ ਰਿਹਾ। ਪਾਰਾ ਭਾਵੇਂ 43 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਪਰ ਸ਼ਾਮ ਦੇ ਸਮੇਂ ਕੁੱਝ ਇਲਾਕਿਆਂ ’ਚ ਹਵਾਵਾਂ ਚੱਲਣ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਗਈ।