Connect with us

ਪੰਜਾਬੀ

ਰਸੋਈ ‘ਚ ਮੌਜੂਦ ਇਹ 5 ਮਸਾਲੇ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਹਨ ਬੇਹੱਦ ਅਸਰਦਾਰ

Published

on

These 5 spices present in the kitchen are very effective in controlling sugar

ਭਾਰਤੀ ਰਸੋਈ ‘ਚ ਕਈ ਤਰ੍ਹਾਂ ਦੇ ਮਸਾਲੇ ਹੁੰਦੇ ਹਨ, ਜੋ ਖਾਣੇ ਨੂੰ ਸਵਾਦਿਸ਼ਟ ਬਣਾਉਣ ਦੇ ਨਾਲ-ਨਾਲ ਫਿੱਟ ਤੇ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦੇ ਹਨ। ਇਨ੍ਹਾਂ ਮਸਾਲਿਆਂ ਵਿਚ ਬਹੁਤ ਜ਼ਿਆਦਾ ਇਮਿਊਨਿਟੀ ਵਧਾਉਣ ਦੀ ਸਮਰੱਥਾ ਹੁੰਦੀ ਹੈ, ਜਿਸ ਨਾਲ ਤੁਸੀਂ ਕਈ ਮੌਸਮੀ ਬਿਮਾਰੀਆਂ ਤੋਂ ਬਚ ਸਕਦੇ ਹੋ। ਪਰ ਕੀ ਤੁਸੀਂ ਜਾਣਦੇ ਹੋ, ਇਹ ਮਸਾਲੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਹਾਂ, ਇਨ੍ਹਾਂ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਕੀਤਾ ਜਾ ਸਕਦਾ ਹੈ।

ਮੇਥੀ ਹੈ ਅਸਰਦਾਰ
ਮੇਥੀ ਨੂੰ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਸੋਡੀਅਮ, ਜ਼ਿੰਕ, ਫਾਸਫੋਰਸ ਤੇ ਹੋਰ ਕਈ ਤੱਤ ਪਾਏ ਜਾਂਦੇ ਹਨ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਸੀਂ ਰੋਜ਼ਾਨਾ ਮੇਥੀ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਮੌਜੂਦ ਅਮੀਨੋ ਐਸਿਡ ਸ਼ੂਗਰ ਨੂੰ ਤੋੜਨ ਤੇ ਇਸ ਦੇ ਪੱਧਰ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਇਸ ਦੇ ਲਈ ਰੋਜ਼ ਰਾਤ ਨੂੰ ਇਕ ਕਟੋਰੀ ਪਾਣੀ ਵਿਚ ਮੇਥੀ ਨੂੰ ਭਿਓਂ ਕੇ ਰੱਖੋ, ਸਵੇਰੇ ਇਸ ਪਾਣੀ ਨੂੰ ਫਿਲਟਰ ਕਰੋ ਤੇ ਖਾਲੀ ਪੇਟ ਇਸ ਦਾ ਸੇਵਨ ਕਰੋ।

ਦਾਲਚੀਨੀ ਦਾ ਕਰੋ ਸੇਵਨ
ਤੁਹਾਨੂੰ ਰਸੋਈ ਵਿਚ ਆਸਾਨੀ ਨਾਲ ਦਾਲਚੀਨੀ ਮਿਲ ਜਾਵੇਗੀ। ਇਹ ਸਵਾਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ ‘ਚ ਕਾਫੀ ਮਦਦ ਕਰਦੀ ਹੈ। ਜੇਕਰ ਤੁਸੀਂ ਡਾਇਬਟੀਜ਼ ਤੋਂ ਪੀੜਤ ਹੋ ਤਾਂ ਆਪਣੀ ਡਾਈਟ ‘ਚ ਦਾਲਚੀਨੀ ਜ਼ਰੂਰ ਸ਼ਾਮਲ ਕਰੋ।

ਭੋਜਨ ‘ਚ ਸ਼ਾਮਲ ਕਰੋ ਅਦਰਕ
ਅਦਰਕ ‘ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ‘ਚ ਵਿਟਾਮਿਨ-ਸੀ, ਆਇਰਨ, ਜ਼ਿੰਕ, ਕੈਲਸ਼ੀਅਮ, ਕਾਪਰ, ਮੈਂਗਨੀਜ਼ ਅਤੇ ਵਿਟਾਮਿਨ ਮੌਜੂਦ ਹੁੰਦੇ ਹਨ। ਇਹ ਇਨਸੁਲਿਨ ਦੇ ਰਿਸਾਅ ਨੂੰ ਘਟਾਉਣ ਵਿਚ ਮਦਦਗਾਰ ਹੈ। ਅਦਰਕ ਨੂੰ ਕਈ ਤਰੀਕਿਆਂ ਨਾਲ ਸ਼ੂਗਰ ਦੇ ਮਰੀਜ਼ਾਂ ਦੀ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਕਾਲੀ ਮਿਰਚ ਹੈ ਗੁਣਕਾਰੀ
ਸ਼ੂਗਰ ਦੇ ਮਰੀਜ਼ਾਂ ਲਈ ਕਾਲੀ ਮਿਰਚ ਕਾਫੀ ਫਾਇਦੇਮੰਦ ਮੰਨੀ ਜਾਂਦੀ ਹੈ। ਇਸ ‘ਚ ਮੌਜੂਦ ਐਂਜ਼ਾਈਮ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ‘ਚ ਕਾਫੀ ਮਦਦਗਾਰ ਹੁੰਦਾ ਹੈ। ਇਸ ਤੋਂ ਇਲਾਵਾ ਤੁਸੀਂ ਭਾਰ ਘਟਾਉਣ ਲਈ ਕਾਲੀ ਮਿਰਚ ਦਾ ਸੇਵਨ ਵੀ ਕਰ ਸਕਦੇ ਹੋ।

ਲੌਂਗ
ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਲੌਂਗ ਕਈ ਸਰੀਰਕ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਵਿਟਾਮਿਨ-ਸੀ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ ਦੇ ਨਾਲ-ਨਾਲ ਲਾਲ ਖੂਨ ਦੇ ਸੈੱਲਾਂ ਦੇ ਨਿਰਮਾਣ ‘ਚ ਵੀ ਮਦਦਗਾਰ ਹੁੰਦਾ ਹੈ।

Facebook Comments

Trending