Connect with us

ਪੰਜਾਬ ਨਿਊਜ਼

ਪੰਜਾਬ ਦੇ ਇਹ ਜ਼ਿਲ੍ਹੇ ਅਲਰਟ ‘ਤੇ, ਨਹੀਂ ਮਿਲੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਹਾਲ

Published

on

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਨੇ ਸੂਬੇ ਵਿੱਚ 28 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਅੰਮ੍ਰਿਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।

ਇੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਸੂਬੇ ‘ਚ ਪੈ ਰਹੀ ਕੜਾਕੇ ਦੀ ਗਰਮੀ ਜਾਨਲੇਵਾ ਸਾਬਤ ਹੋ ਰਹੀ ਹੈ ਅਤੇ ਗਰਮੀ ਕਾਰਨ ਕੀਮਤੀ ਜਾਨਾਂ ਵਾਰਨ ਦਾ ਸਬੱਬ ਬਣ ਰਹੀਆਂ ਹਨ। ਪੰਜਾਬ ‘ਚ ਇਸ ਸਮੇਂ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ ਅਤੇ ਗਰਮੀ ਨੂੰ ਝੱਲਣਾ ਮੁਸ਼ਕਿਲ ਹੋ ਰਿਹਾ ਹੈ।

ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ 47 ਡਿਗਰੀ ਨੂੰ ਪਾਰ ਕਰ ਜਾਵੇਗਾ। ਖਾਸ ਕਰਕੇ ਬਜ਼ੁਰਗ ਲੋਕ ਗਰਮੀ ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ 2 ਦਿਨਾਂ ਦੌਰਾਨ ਗਰਮੀ ਕਾਰਨ 2 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਅੱਜ 2 ਹੋਰ ਲੋਕਾਂ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਇਸ ਕਾਰਨ ਪੰਜਾਬ ਵਿੱਚ 3 ਦਿਨਾਂ ਵਿੱਚ ਹੀ ਗਰਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ।

Facebook Comments

Trending