ਲੁਧਿਆਣਾ : ਪੰਜਾਬ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ। ਇਸ ਨਾਲ ਉਨ੍ਹਾਂ ਨੂੰ ਕੋਈ ਦਿੱਕਤ-ਪਰੇਸ਼ਾਨੀ ਨਹੀਂ ਹੋਵੇਗੀ।
ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਹਨ।