ਬਾਘਾਪੁਰਾਣਾ: ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਕਾਰਨ ਐੱਸ. ਸੀ., ਸਮਾਜ ਵਿੱਚ ਭਾਰੀ ਰੋਸ ਹੈ, ਜਿਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ।ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਡਾ: ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ, ਆਲ ਇੰਡੀਆ ਮਜਬੀ ਸਿੱਖ ਵੈਲਫੇਅਰ ਐਸੋਸੀਏਸ਼ਨ, ਸਫਾਈ ਸੇਵਕ ਯੂਨੀਅਨ, ਗਲਣ ਮਜ਼ਦੂਰ ਯੂਨੀਅਨ, ਚੜ੍ਹਦੀ ਕਲਾ ਅਤੇ ਈ-ਰਿਕਸ਼ਾ ਯੂਨੀਅਨ ਅਤੇ ਹੋਰ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ, ਪ੍ਰਿਥੀ ਸਿੰਘ, ਦਲੀਪ ਕੁਮਾਰ, ਮਤਾਦੀਨ, ਪੱਪੂ ਰਾਮ, ਤਰਸੇਮ ਸਿੰਘ, ਜਗਸੀਰ ਸਿੰਘ, ਅਜੀਤ ਸਿੰਘ, ਚਮਕੋਰ ਸਿੰਘ, ਬੇਅੰਤ ਸਿੰਘ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਇਕ ਨੌਜਵਾਨ ਨੇ ਹਮਲਾ ਕਰ ਦਿੱਤਾ, ਜਿਸ ਦੇ ਵਿਰੋਧ ‘ਚ 29 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਬਾਘਾਪੁਰਾਣਾ ਸ਼ਹਿਰ ਮੁਕੰਮਲ ਤੌਰ ‘ਤੇ ਬੰਦ ਰਹੇਗਾ ਅਤੇ ਸ਼ਹਿਰ ‘ਚ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ |
ਇਸ ਦੇ ਨਾਲ ਹੀ ਬਾਘਾਪੁਰਾਣਾ ਮੇਨ ਚੌਕ ਦੇ ਕਿਨਾਰੇ ਵੀ ਧਰਨਾ ਦਿੱਤਾ ਜਾਵੇਗਾ ਅਤੇ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਟਰਾਂਸਪੋਰਟ ਵੀ ਪੂਰੀ ਤਰ੍ਹਾਂ ਚਾਲੂ ਰਹੇਗੀ। ਇਸ ਮੌਕੇ ਸੁਖਮੰਦਰ ਸਿੰਘ ਗੱਜਣਵਾਲਾ, ਬਿੱਲੂ ਸਿੰਘ ਮੰਦਰਾ, ਮੰਗਲ ਸਿੰਘ, ਜੀਵਨ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ, ਸ਼ੋਭ ਰਾਜ, ਬੁੱਧ ਰਾਮ, ਪੱਪੂ ਰਾਮ, ਰਣਜੀਤ ਸਿੰਘ ਆਦਿ ਹਾਜ਼ਰ ਸਨ |