Connect with us

ਅਪਰਾਧ

ਫ਼ਰਜ਼ੀ ਦਸਤਾਵੇਜ਼ ਬਣਾ ਕੇ ਜ਼ਮੀਨ ਤੇ ਕਬਜੇ ਦੀ ਕੋਸ਼ਿਸ਼ ਕਰਨ ਵਾਲੇ ਗ੍ਰਿਫ਼ਤਾਰ

Published

on

Those who tried to occupy the land by creating fake documents were arrested

ਲੁਧਿਆਣਾ : ਪਿੰਡ ਸੀੜਾ ਵਿੱਚ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾ ਕੇ ਜਾਇਦਾਤ ਹੜੱਪਣ ਦੀ ਕੋਸ਼ਿਸ਼ ਕਰਨ ਵਾਲੇ ਮੁਲਜਮਾਂ ਵਿੱਚੋ ਇੱਕ ਕਲੋਣਾਇਜਰ ਸਮੇਤ ਦੋ ਮੁਲਜ਼ਮਾਂ ਨੂੰ ਥਾਣਾ ਮੇਹਰਬਾਨ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ। ਗਿਰਫਤਾਰ ਕੀਤੇ ਗਏ ਮੁਲਜਮਾਂ ਦੀ ਪਛਾਣ ਹੀਰਾ ਵਿਹਾਰ ਕਲੋਨੀ ਦੇ ਰਹਿਣ ਵਾਲੇ ਸ਼ੰਭੂ ਕੁਸ਼ਵਾਹਾ ਅਤੇ ਪਿੰਡ ਮਾਂਗਟ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ।

ਮੋਹਾਲੀ ਦੀ ਰਹਿਣ ਵਾਲੀ ਬਲਬੀਰ ਕੌਰ ਨੇ ਬਿਆਨ ਕੀਤਾ ਕਿ ਪਿੰਡ ਸੀੜਾ ਵਿੱਚ ਉਸਦੀ ਚਾਰ ਕਨਾਲ ਜਮੀਨ ਹੈ। ਮੁਲਜਮਾਂ ਨੇ ਉਸਦੀ ਮਾਲਕੀ ਵਾਲੀ ਜਮੀਨ ਦੀ ਫ਼ਰਜ਼ੀ ਰਜਿਸਟਰੀ ਕਰਵਾ ਕੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ। ਉਕਤ ਠੱਗੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਪੁਲਿਸ ਦੇ ਆਲਾ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ। ਪੜਤਾਲ ਮਗਰੋਂ ਅਧਿਕਾਰੀਆਂ ਨੇ ਉਕਤ ਮਾਮਲੇ ਵਿੱਚ ਮੁਲਜਮਾ ਖ਼ਿਲਾਫ਼ ਪਰਚਾ ਦਰਜ ਕਰਨ ਦੀ ਸਿਫਾਰਿਸ਼ ਕੀਤੀ।

Facebook Comments

Trending