ਲੁਧਿਆਣਾ : ਥਾਣਾ ਜਮਾਲਪੁਰ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਐਸ.ਐਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸ਼ਹਿਬਾਜ ਖਾਨ, ਮੁਹੰਮਦ ਅਲਤਾਫ ਅਤੇ ਸ਼ਰਵਨ ਕੁਮਾਰ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਹ ਸਾਰੇ ਕਥਿਤ ਦੋਸ਼ੀ ਤਾਜਪੁਰ ਸੜਕ ਦੇ ਨੇੜੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ ਦੋ ਮੋਬਾਇਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।