Connect with us

ਪੰਜਾਬ ਨਿਊਜ਼

ਅਟਾਰੀ-ਵਾਹਗਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਜਾਣੋ ਨਵਾਂ ਸਮਾਂ

Published

on

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਰਿਟਰੀਟ ਸਮਾਰੋਹ ਦਾ ਸਮਾਂ ਸ਼ਾਮ 5.30 ਵਜੇ ਸੀ। ਸੈਨਿਕਾਂ ਨੇ ਸੈਲਾਨੀਆਂ ਨੂੰ ਸਮਾਰੋਹ ਦੇਖਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ ‘ਤੇ ਪਹੁੰਚਣ ਦੀ ਸੂਚਨਾ ਦਿੱਤੀ ਹੈ।

 

Facebook Comments

Trending