Connect with us

ਖੇਤੀਬਾੜੀ

 ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ 

Published

on

Tips given to farmers for prevention of soft pink blight

ਲੁਧਿਆਣਾ : ਪੰਜਾਬ ਐਗਰੀਕਲਚਰਲ ਯੁਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਚਾਲੂ ਸਾਉਣੀ ਸੀਜ਼ਨ ਦੌਰਾਨ ਨਰਮੇ ਦੀ ਫ਼ਸਲ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ | ਸਰਵੇਖਣ ਦੌਰਾਨ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ ਹੈ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਖੁਦ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ|

ਨਰਮੇ ਦੇ ਜਿਨ•ਾਂ ਖੇਤਾਂ ਵਿੱਚ ਫੁੱਲ ਡੋਡੀ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹਫ਼ਤੇ ਦੇ ਵਕਫ਼ੇ ਤੇ ਭੰਬੀਰੀ  ਬਣੇ ਫੁੱਲਾਂ  ਅਤੇ ਹੋਰ ਟਿੰਡਿਆਂ ਦਾ ਧਿਆਨ ਨਾਲ ਸਰਵੇਖਣ ਕਰੋ| ਇਸ ਵਾਸਤੇ ਖੇਤ ਵਿੱਚੋਂ ਅੱਡ-ਅੱਡ ਥਾਵਾਂ ਤੋਂ 100 ਫੁੱਲਾਂ ਦੀ ਜਾਂਚ ਕਰੋ ਅਤੇ ਇਹਨਾਂ ਵਿੱਚੋ ਭੰਬੀਰੀ ਬਣੇ ਫੁੱਲ ਅਤੇ ਸੁੰਡੀ ਦੁਆਰਾ ਨੁਕਸਾਨੇ ਗਏ 5 ਫੁੱਲ ਮਿਲਦੇ ਹਨ ਤਾਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਦਾ ਛਿੜਕਾਅ ਕਰੋ|

ਉਹਨਾਂ ਕਿਹਾ ਕਿ ਹਮਲੇ ਵਾਲੇ ਭੰਬੀਰੀ ਫੁੱਲਾਂ ਨੂੰ ਸਰਵੇਖਣ ਦੌਰਾਨ ਹੀ ਨਸ਼ਟ ਕਰ ਦਿਓ ਅਤੇ ਇਸ ਸੁੰਡੀ ਦੀ ਰੋਕਥਾਮ ਲਈ 100 ਗਰਾਮ ਪਰੋਕਲੇਮ 5 ਐੱਸ ਜੀ (ਐਮਾਮੈਕਟੀਨ ਬੈਨਜ਼ੋਏਟ) ਜਾਂ 500 ਮਿਲੀਲਿਟਰ ਕਿਊਰਾਕਰਾਨ 50 ਈਸੀ (ਪ੍ਰਫ਼ੀਨੌਫੋਸ) ਜਾਂ 200 ਮਿਲੀਲਿਟਰ ਅਵਾਂਟ 14.5 ਐਸ ਸੀ (ਇੰਡੋਕਾਕਾਰਬ) ਜਾਂ 250 ਗਰਾਮ ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ) ਜਾਂ 800 ਮਿਲੀਲਿਟਰ ਫੋਸਮਾਇਟ 50 ਈ ਸੀ (ਇਥੀਓਨ) ਕੀਟਨਾਸ਼ਕਾਂ ਦਾ ਛਿੜਕਾਅ ਕਰੋ|ਉੱਪਰ ਦੱਸੀਆਂ ਕੀਟਨਾਸ਼ਕਾਂ ਦਾ ਜੁਲਾਈ-ਅਗਸਤ ਮਹੀਨੇ ਅਦਲ-ਬਦਲ ਕੇ 7 ਤੋਂ 10 ਦਿਨਾਂ ਬਾਅਦ ਛਿੜਕਾਅ ਕਰਦੇ ਰਹੋ|

Facebook Comments

Trending