Connect with us

ਪੰਜਾਬੀ

ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਮਾਨ ਸਰਕਾਰ ਸਾਜੋ ਸਮਾਨ ਦੀ ਖਰੀਦ ‘ਤੇ 7.77 ਕਰੋੜ ਰੁਪਏ ਖਰਚ ਕਰੇਗੀ: ਡਾ. ਨਿੱਜਰ

Published

on

To improve the sanitation system of Ludhiana city, the Hon'ble government will spend 7.77 crore rupees on the purchase of equipment: Dr. private

ਲੁਧਿਆਣਾ:ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ ‘ਤੇ ਲਗਭਗ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ 16 ਟਨ ਜੀਵੀਡਬਲਯੂ ਟਰੱਕ ਚੈਸੀ ‘ਤੇ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਦੇ ਵਿਆਪਕ ਸੰਚਾਲਨ ਅਤੇ ਰੱਖ-ਰਖਾਅ ਦੇ ਨਾਲ ਨਾਲ ਨਿਰਮਾਣ, ਸਪਲਾਈ ਅਤੇ ਡਿਲੀਵਰੀ ‘ਤੇ ਲਗਭਗ 4.26 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਵਿਆਪਕ ਸੰਚਾਲਨ ਅਤੇ ਰੱਖ-ਰਖਾਅ ਦੇ ਨਾਲ 9 ਟਨ ਜੀਵੀਡਬਲਯੂ ਟਰੱਕ ਚੈਸੀ ‘ਤੇ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਦੇ ਨਿਰਮਾਣ, ਸਪਲਾਈ ਅਤੇ ਡਿਲੀਵਰੀ ‘ਤੇ ਲਗਭਗ 2.86 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੈਟਿੰਗ ਅਤੇ ਚੂਸਣ ਵਾਲੀਆਂ ਮਸ਼ੀਨਾਂ ਦੀ ਸਮਰੱਥਾ 8000 ਅਤੇ 4000 ਲੀਟਰ ਹੋਵੇਗੀ।  ਉਨ੍ਹਾਂ ਇਹ ਵੀ ਕਿਹਾ ਕਿ ਖੁਦਾਈ ਵਾਲੀ ਮਸ਼ੀਨ ਦੀ ਸਪਲਾਈ ਅਤੇ ਡਿਲੀਵਰੀ ਲਈ 65 ਲੱਖ ਰੁਪਏ ਖਰਚ ਕੀਤੇ ਜਾਣਗੇ।

Facebook Comments

Trending