Connect with us

ਧਰਮ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ, 2023)

Published

on

Today's Hukamanama from Sri Darbar Sahib (April 4, 2023)

ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥ ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥ ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥
ਮੰਗਲਵਾਰ, ੨੨ ਚੇਤ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੯੨੦)
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ) ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ । (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ । ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ) ।ਨਾਨਕ ਆਖਦਾ ਹੈ—ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ।ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ । (ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ, ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ) ।(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ ।ਨਾਨਕ ਆਖਦਾ ਹੈ—ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ ।੨੭।(ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ, ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ ।(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ । (ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ । (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ ।ਨਾਨਕ ਆਖਦਾ ਹੈ—(ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ ।੨੮।ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ । ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ ।ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ (ਪਰਵਾਰ ਦੇ ਜੀਵ ਉਸ ਨਵੇਂ ਜੰਮੇ ਬਾਲ ਨੂੰ ਪਿਆਰ ਕਰਦੇ ਹਨ, ਇਸ ਪਿਆਰ ਵਿਚ ਫਸ ਕੇ ਉਸ ਦੀ ਪ੍ਰਭੂ-ਚਰਨਾਂ ਨਾਲੋਂ) ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤਿ੍ਰਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ ।ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ (ਫਿਰ ਅਜੇਹੀ ਹਾਲਤ ਵਿਚ ਆਤਮਕ ਆਨੰਦ ਕਿਥੋਂ ਮਿਲੇ?)ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ ।(ਜਦ ਤਕ ਪਰਮਾਤਮਾ ਦਾ ਮਿਲਾਪ ਨਾ ਹੋਵੇ ਤਦ ਤਕ ਆਨੰਦ ਨਹੀਂ ਮਾਣਿਆ ਜਾ ਸਕਦਾ, ਪਰ) ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ । ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ ।(ਹਾਂ,) ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਆਪਾ-ਭਾਵ ਨਿਕਲ ਜਾਏ (ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ, ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ (ਆਪਣਾ ਆਪ ਅਰਪਣ ਕਰ ਦੇਣਾ ਚਾਹੀਦਾ ਹੈ)ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਕੀਮਤ ਤੋਂ ਨਹੀਂ ਮਿਲਦਾ, ਪਰ) ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ) ।੩੦।

Facebook Comments

Trending