Connect with us

ਧਰਮ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ, 2023)

Published

on

Today's hukamnama from Sri Darbar Sahib (August 28, 2023)

ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਸੋਮਵਾਰ, ੧੨ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੦੨)
ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

Facebook Comments

Trending