ਲੁਧਿਆਣਾ : ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਰੱਗ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਸਬੰਧੀ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਸ਼ਮੀ ਅਤੇ ਬਾਲ ਸੁਰਿੱਖਆ ਅਫਸਰ ਸ਼੍ਰੀ ਮੁਬੀਨ ਕੁਰੈਸ਼ੀ ਵੱਲੋ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੀ.ਐਸ.ਈ.ਬੀ. ਬੋਰਡ ਦੇ ਵੱਖ-ਵੱਖ ਸਕੂਲਾਂ ਦੇ ਕੈਮਰੇ ਚੈਕ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੀ ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਕਿਸੇ ਵੀ ਸਕੂਲ ਦੇ ਕਿਸੇ ਵੀ ਬੱਚੇ ਵੱਲੋ ਕੋਈ ਵੀ ਡਰੱਗ ਦੀ ਵਰਤੋਂ ਨਹੀਂ ਕੀਤੀ ਜਾਂਦੀ ਅਤੇ ਭਵਿੱਖ ਵਿੱਚ ਵੀ ਸਮੇਂ-ਸਮੇਂ ‘ਤੇ ਸਕੂਲਾਂ ਦੇ ਕੈਮਰੇ ਚੈਕ ਕੀਤੇ ਜਾਣਗੇ।