Connect with us

ਖੇਤੀਬਾੜੀ

ਝੋਨੇ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

Published

on

Training program conducted on prevention of paddy pests and diseases

ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਬਲਾਕ ਜਗਰਾਓਂ ਦੇ ਪਿੰਡ ਪੋਨਾ ਵਿਚ ਝੋਨੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਸਿਖਲਾਈ ਦਿੱਤੀ | ਇਸ ਵਿਚ 80 ਦੇ ਕਰੀਬ ਕਿਸਾਨ ਸ਼ਾਮਿਲ ਹੋਏ | ਇਹ ਪ੍ਰੋਗਰਾਮ ਮੇਰੀ ਮਿੱਟੀ ਮੇਰਾ ਦੇਸ਼ ਥੀਮ ਅਧੀਨ ਨੇਪਰੇ ਚੜ੍ਹਿਆ |

ਪਸਾਰ ਵਿਗਿਆਨੀ ਡਾ. ਧਰਮਿੰਦਰ ਸਿੰਘ ਨੇ ਸਤੰਬਰ ਮਹੀਨੇ ਵਿਚ ਲਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਮੇਲਿਆਂ ਵਿੱਚ ਵਧ ਚੜ੍ਹ ਹਿੱਸਾ ਲੈਣ ਦੀ ਅਪੀਲ ਕੀਤੀ | ਕੀਟ ਵਿਗਿਆਨੀ ਡਾ. ਰੂਬਲਜੋਤ ਕੌਰ ਨੇ ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ | ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਘੱਟੋ ਘੱਟ ਪੱਧਰ ਨੂੰ ਧਿਆਨ ਵਿਚ ਰਖ ਕੇ ਕੀਟਨਾਸ਼ਕਾਂ ਦੀ ਵਰਤੋਂ ਕਰਨ |

ਡਾ. ਮਨਦੀਪ ਸਿੰਘ ਹੂੰਝਣ ਨੇ ਝੋਨੇ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਣਕਾਰੀ ਦਿੰਦਿਆਂ ਉਹਨਾਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਗੱਲ ਕੀਤੀ | ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਉੱਲੀਨਾਸ਼ਕਾਂ ਦੀ ਸਮੇਂ ਸਿਰ ਵਰਤੋਂ ਨੂੰ ਪਹਿਲ ਦੇਣ | ਇਸ ਤੋਂ ਇਲਾਵਾ ਡਾ. ਲਖਵਿੰਦਰ ਕੌਰ ਨੇ ਪੀ.ਏ.ਯੂ. ਵੱਲੋਂ ਕਿਸਾਨਾਂ ਤੱਕ ਸੂਚਨਾ ਪਹੁੰਚਾਉਣ ਲਈ ਵਰਤੋਂ ਵਿਚ ਲਿਆਂਦੇ ਜਾ ਰਹੇ ਨਵੇਂ ਮਾਧਿਅਮਾਂ ਬਾਰੇ ਜਾਣਕਾਰੀ ਦਿੱਤੀ |

Facebook Comments

Trending