Connect with us

ਪੰਜਾਬ ਨਿਊਜ਼

ਲੁਧਿਆਣਾ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਤੇ SSPs ਦੇ ਹੋਏ ਤਬਾਦਲੇ

Published

on

Transfers of Police Commissioners and SSPs in these districts of Punjab after Ludhiana

ਲੁਧਿਆਣਾ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਤੋਂ ਬਾਅਦ ਅੱਜ ਜਲੰਧਰ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਤੂਰ ਨੂੰ ਜਲੰਧਰ ’ਚ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸੁਖਚੈਨ ਗਿੱਲ ਅੰਮ੍ਰਿਤਸਰ ਅਤੇ ਨੌਨਿਹਾਲ ਸਿੰਘ ਜਲੰਧਰ ’ਚ ਕਮਿਸ਼ਨਰ ਵਜੋਂ ਤਾਇਨਾਤ ਸਨ। ਇਸ ਤੋਂ ਇਲਾਵਾ ਸਵਪਨਾ ਸ਼ਰਮਾ ਨੂੰ ਐੱਸ. ਐੱਸ. ਪੀ. ਜਲੰਧਰ ਦਿਹਾਤੀ, ਦੀਪਕ ਹਿਲੌਰੀ ਨੂੰ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ, ਜੇ. ਜੇ. ਇਲੇਨੀਚੀਅਨ ਨੂੰ ਐੱਸ. ਐੱਸ. ਪੀ. ਬਠਿੰਡਾ, ਗੌਰਵ ਤੂਰਾ ਨੂੰ ਐੱਸ. ਐੱਸ. ਪੀ. ਮਾਨਸਾ, ਭੁਪਿੰਦਰ ਸਿੰਘ ਨੂੰ ਐੱਸ. ਐੱਸ. ਪੀ. ਫਾਜ਼ਿਲਕਾ ਲਗਾਇਆ ਗਿਆ ਹੈ।

ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਜਗ੍ਹਾ ਕੌਸਤੁਭ ਸ਼ਰਮਾ ਨੂੰ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨੌਨਿਹਾਲ ਸਿੰਘ, ਸੁਖਚੈਨ ਸਿੰਘ ਅਤੇ ਕੁਝ ਹੋਰ ਅਧਿਕਾਰੀਆਂ ਨੂੰ ਅਗਲੀ ਤਾਇਨਾਤੀ ਲਈ ਡੀ. ਜੀ. ਪੀ. ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।

Facebook Comments

Trending