ਲੁਧਿਆਣਾ : ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ 1965 ਵਿੱਚ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਮੇਜਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਹ ਸਮਾਗਮ 3 ਪੀਬੀ ਗਰਲਜ਼ ਬਟਾਲੀਅਨ ਐਨਸੀਸੀ ਲੁਧਿਆਣਾ ਵੱਲੋਂ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼ ਵਿਖੇ ਕਰਵਾਇਆ ਗਿਆ। ਸ਼ਹੀਦ ਦੇ ਪਰਿਵਾਰਕ ਮੈਂਬਰ ਵੀ ਐਨਸੀਸੀ ਜੀਪੀ ਲੁਧਿਆਣਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਪਹੁੰਚੇ, ਜਿਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਸਮਾਗਮ ਵਿੱਚ ਬ੍ਰਿਗੇਡੀਅਰ ਜਸਜੀਤ ਘੰੁਮਣ, ਗਰੁੱਪ ਕਮਾਂਡਰ, ਲੁਧਿਆਣਾ, ਐਲਡੀਐਚ ਗਰੁੱਪ ਦੇ ਵੱਖ-ਵੱਖ ਯੂਨਿਟਾਂ ਦੇ ਕਮਾਂਡਿੰਗ ਅਫਸਰ ਅਤੇ ਐਨਸੀਸੀ ਕੈਡਿਟਾਂ ਤੋਂ ਇਲਾਵਾ ਲੁਧਿਆਣਾ ਦੇ ਐਨਸੀਸੀ ਅਫਸਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸਮਾਪਤੀ ਐਨਸੀਸੀ ਗੀਤ ਅਤੇ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ। ਕਰਨਲ ਅਮਨ ਯਾਦਵ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।
ਬਿ੍ਗੇਡੀਅਰ ਜਸਜੀਤ ਘੰੁਮਣ, ਜੀਪੀ ਕਮਾਂਡਰ ਲੁਧਿਆਣਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੀ ਰੱਖਿਆ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ । ਮਾਤ ਭੂਮੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਫੌਜ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਕੀਤੀ ਗਈ ਕੁਰਬਾਨੀ ਸਾਰੀਆਂ ਕੁਰਬਾਨੀਆਂ ਨਾਲੋਂ ਵੱਡੀ ਹੈ।