ਲੁਧਿਆਣਾ : ਬੀਤੇ ਦਿਨੀਂ ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਖਾਸ ਦੀ ਇਤਲਾਹ ‘ਤੇ ਪੀਰੂ ਬੰਦਾ ਸਲੇਮ ਟਾਬਰੀ ਦੇ ਰਹਿਣ ਵਾਲੇ ਦੋ ਜਣਿਆਂ ਨੂੰ 6 ਗ੍ਰਾਮ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਸੀ। ਮੁਲਜ਼ਮਾਂ ਦੀ ਪਛਾਣ ਰਜਨੀਸ਼ ਕੁਮਾਰ ਅਤੇ ਸੰਜੇ ਕੁਮਾਰ ਵਜੋਂ ਹੋਈ ਹੈ।
ਦੋਵੇਂ ਮੁਲਜ਼ਮ ਐਕਟਿਵਾ ‘ਤੇ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਲੇਮਟਾਬਰੀ ਦੇ ਥਾਣੇਦਾਰ ਜਨਕ ਰਾਜ ਨੇ ਦੱਸਿਆ ਕਿ ਉਨ੍ਹਾਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।