ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਈ ਹਾਲਾਂਕਿ ਬਾਰਿਸ਼ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਵੀ ਸਹਿਣੀ ਪਈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਲੁਧਿਆਣਾ, ਚੰਡੀਗੜ੍ਹ ਤੇ ਪਟਿਆਲਾ ਸਮੇਤ ਕਈ ਥਾਈਂ ਸਵੇਰੇ ਦਸ ਵਜੇ ਤੋਂ ਬਾਅਦ ਤੋਂ ਬੱਦਲਾਂ ਦੀ ਆਵਾਜਾਈ ਲੱਗੀ ਰਹੀ ਤੇ ਦੁਪਹਿਰੇ ਹਲਕੀ ਬਾਰਿਸ਼ ਹੋਈ।
ਦੂਜੇ ਪਾਸੇ ਮੌਸਮ ਵਿਭਾਗ ਦੀ ਪੇਸ਼ੀਨਗੋਈ ਦੀ ਮੰਨੀਏ ਤਾਂ ਅੱਜ ਬੁੱਧਵਾਰ ਤੇ ਕੱਲ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮਾਲੇਰਕੋਟਲਾ, ਫ਼ਤਹਿਗਡ਼੍ਹ ਸਾਹਿਬ, ਰੂਪਨਗਰ, ਪਟਿਆਲਾ, ਮੁਹਾਲੀ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡੇ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਾਰਿਸ਼ ਦੌਰਾਨ ਦੋ ਤੋਂ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।