ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਭਰਾਵਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਵਰਿਆਮ ਸਿੰਘ ਵੱਲੋਂ 11 ਫਰਵਰੀ 2016 ਨੂੰ ਲਖਵੀਰ ਸਿੰਘ ਅਤੇ ਉਕਤ ਨਿਰਭੈ ਸਿੰਘ ਵਾਸੀ ਬੱਧਨੀ ਕਲਾਂ ਮੋਗਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।
ਪੁਲਿਸ ਵਲੋਂ ਬਕਾਇਦਾ ਇਨ੍ਹਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿਚ ਪੁਲਿਸ ਵਲੋਂ ਗੁਰਮੇਲ ਸਿੰਘ ਨਾਮੀ ਨੌਜਵਾਨ ਨਾਮਜ਼ਦ ਕੀਤਾ ਗਿਆ ਸੀ ਪਰ ਮਾਣਯੋਗ ਜੱਜ ਨੇ ਉਸ ਨੂੰ ਬਰੀ ਕਰ ਦਿੱਤਾ, ਜਦਕਿ ਬਾਕੀ ਦੋਵਾਂ ਦੋਸ਼ੀਆਂ ਨੂੰ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।