ਲੁਧਿਆਣਾ : ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਡਵੀਜ਼ਨ ਨੰਬਰ ਤਿੰਨ ਦੇ ਐਸ.ਐਚ.ਓ. ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਮੁਹੱਲਾ ਧਰਮਪੁਰਾ ਅਤੇ ਸਾਗਰ ਕੁਮਾਰ ਉਰਫ ਡੋਰੀ ਵਾਸੀ ਪਿੰਡ ਖਾਸੀ ਕਲਾਂ ਸ਼ਾਮਿਲ ਹੈ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ ਇਕ ਲੈਪਟਾਪ 5 ਮੋਬਾਈਲ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਾਹਨ ਚੋਰੀ ਕਰਦੇ ਸਨ ਅਤੇ ਚੋਰੀਸ਼ੁਦਾ ਵਾਹਨਾਂ ‘ਤੇ ਹੀ ਉਹ ਮੋਬਾਈਲ ਅਤੇ ਹੋਰ ਸਾਮਾਨ ਖੋਹ ਲੈਂਦੇ ਸਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।