ਅਪਰਾਧ
ਲੁਧਿਆਣਾ ‘ਚ ਰਿਸ਼ਵਤ ਲੈਣ ਦੇ ਦੋਸ਼ ‘ਚ ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
Published
2 years agoon

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਡੇਲੋਂ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਜਗਪ੍ਰੀਤ ਸਿੰਘ ਨੂੰ ਸੋਮਵਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਲੁਧਿਆਣਾ ਦੇ ਸਾਈਆਂ ਕਲਾਂ ਨਿਵਾਸੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਯੂਨਿਟ, ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਜਿਸ ਨੂੰ ਐਨਡੀਪੀਐਸ ਐਕਟ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਬਾਅਦ ਵਿੱਚ ਸੌਦਾ 10 ਹਜ਼ਾਰ ਵਿੱਚ ਹੋ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਹੈੱਡ ਕਾਂਸਟੇਬਲ ਨੇ ਰਿਸ਼ਵਤ ਦੀ ਰਕਮ ਦੀ ਪਹਿਲੀ ਕਿਸ਼ਤ ਵਜੋਂ ਏ.ਐਸ.ਆਈ ਦੀ ਤਰਫੋਂ 5,000 ਰੁਪਏ ਲਏ ਸਨ।
ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਨਕਦੀ ਲੈਂਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਦੋਨਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।
You may like
-
ਦਾਣਾ ਮੰਡੀ ‘ਚ ਲੁੱ.ਟ ਦੀ ਵੱਡੀ ਵਾ/ਰਦਾਤ, 5 ਦੋਸ਼ੀ ਗ੍ਰਿਫਤਾਰ
-
ਲੁਧਿਆਣਾ ਦੇ ਇਸ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, CCTV ਕੈਮਰੇ ਨੇ ਖੋਲ੍ਹਿਆ ਰਾਜ਼
-
ਇਸ ਬੇਕਰੀ ‘ਚ 14 ਸਾਲ ਦੇ ਨਾਬਾਲਗ ਨਾਲ ਕੀਤਾ ਇਹ ਕੰਮ….
-
ਲੁਧਿਆਣਾ ‘ਚ ਵੱਡੀ ਵਾ/ਰਦਾਤ, ਸੜਕ ਵਿਚਕਾਰ ਸ਼ਰੇਆਮ ਲੁੱਟਿਆ ਕਾਰੋਬਾਰੀ
-
ਲੜਕੇ-ਲੜਕੀਆਂ ਮਿਲੇ ਇਸ ਹਾਲਤ ‘ਚ, ਮਚਿਆ ਹੰਗਾਮਾ
-
ਮੇਕਅੱਪ ਸਹੀ ਨਾ ਕਰਨ ‘ਤੇ ਜਯਾ ਸ਼ਰਮਾ ‘ਤੇ ਹਮਲਾ, ਕੀਤੀ ਭੰਨਤੋੜ, ਦੇਖੋ ਵੀਡੀਓ