ਲੁਧਿਆਣਾ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਾਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਸਾਰੇ ਡਿਪੂਆਂ ‘ਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਮੁਫ਼ਤ ਵੰਡ ਈ-ਪੌਜ ਮਸ਼ੀਨਾਂ ਰਾਹੀਂ ਸ਼ੁਰੂ ਕਰਵਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ੍ਰੀ ਅਮਨ ਬੱਗਾ ਦੇ ਨਾਲ ਸਮੁੱਚੀ ਟੀਮ ਮੌਜੂਦ ਸੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੋਟੇ ਅਤੇ ਹਦਾਇਤਾਂ ਦੇ ਸਨਮੁਖ ਹਰੇਕ ਯੋਗ ਲਾਭਪਾਤਰੀ ਨੂੰ ਉਸ ਦੀ ਬਣਦੀ ਕਣਕ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ‘ਆਪ’ ਲਾਭਪਾਤਰੀਆਂ ਨੂੰ ਬਣਦੇ ਕੋਟੇ ਦਾ ਇੱਕ ਇੱਕ ਦਾਣਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਣਕ ਵੰਡ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।