Connect with us

ਪੰਜਾਬ ਨਿਊਜ਼

3 ਵਿਦਿਆਰਥੀਆਂ ਦੀ ਮੌ.ਤ ‘ਤੇ ਹੰ.ਗਾਮਾ, ਹੁਣ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਨੇ ਉਠਾਈ ਆਵਾਜ਼

Published

on

ਦਿੱਲੀ  : ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਵਿੱਚ ਰਾਓ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਡੁੱਬਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਹੁਣ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ “ਰਾਓ ਆਈਏਐਸ” ਕੋਚਿੰਗ ਸੈਂਟਰ ਵਿੱਚ ਕੋਚਿੰਗ ਲੈ ਰਹੇ ਵਿਦਿਆਰਥੀਆਂ ਦੀ ਮੌਤ ‘ਤੇ ਜਵਾਬਦੇਹੀ ਦੀ ਮੰਗ ਕਰਦੇ ਹੋਏ ਸੰਸਦ ਵਿੱਚ ਮੁਲਤਵੀ ਮਤਾ ਪੇਸ਼ ਕੀਤਾ ਹੈ।

ਦੱਸ ਦੇਈਏ ਕਿ ਸ਼ਨੀਵਾਰ ਰਾਤ ਨੂੰ ਕੁਝ ਹੀ ਮਿੰਟਾਂ ਵਿੱਚ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਬਣੀ ਲਾਇਬ੍ਰੇਰੀ ਵਿੱਚ ਨਾਲੀਆਂ ਅਤੇ ਭਾਰੀ ਬਰਸਾਤ ਦੇ ਪਾਣੀ ਨੇ ਤਿੰਨ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ। ਇਸ ਹਾਦਸੇ ਵਿੱਚ ਲਾਇਬ੍ਰੇਰੀ ਵਿੱਚ ਯੂਪੀਐਸਸੀ ਦੀ ਪ੍ਰੀਖਿਆ ਦੇ ਰਹੇ ਤਿੰਨ ਵਿਦਿਆਰਥੀਆਂ ਦੀ ਜਾਨ ਚਲੀ ਗਈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਦੋ ਵਿਦਿਆਰਥਣਾਂ ਅਤੇ ਇੱਕ ਲੜਕਾ ਸੀ। ਵਿਦਿਆਰਥੀ ਸ਼੍ਰੇਆ ਯਾਦਵ (ਅੰਬੇਦਕਰ ਨਗਰ) ਅਤੇ ਤਾਨਿਆ ਸੋਨੀ (ਹੈਦਰਾਬਾਦ) ਸਨ ਜਦਕਿ ਵਿਦਿਆਰਥੀ ਨਿਵਿਨ ਡਾਲਵਿਨ ਕੇਰਲਾ ਤੋਂ ਸੀ।

ਉਧਰ ਦਿੱਲੀ ਦੀ ਮੇਅਰ ਡਾ: ਸ਼ੈਲੀ ਓਬਰਾਏ ਦਾ ਕਹਿਣਾ ਹੈ ਕਿ ਰਾਜਿੰਦਰ ਨਗਰ ਵਿੱਚ ਵਾਪਰੀ ਦਰਦਨਾਕ ਘਟਨਾ ਤੋਂ ਬਾਅਦ ਦਿੱਲੀ ਨਗਰ ਨਿਗਮ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੋਚਿੰਗ ਸੈਂਟਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending