ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਇੱਕ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਦੌਰਾਨ ਕਲਾਸ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦੀ ਵੈਕਸੀਨੇਸ਼ਨ ਕੀਤੀ ਗਈ।
ਇਸ ਵੈਕਸੀਨੇਸ਼ਨ ਕੈਂਪ ਵਿੱਚ 15-18 ਸਾਲ ਤੱਕ ਦੇ ਬੱਚਿਆਂ ਨੂੰ ਟੀਕੇ ਲਗਾਏ ਗਏ। ਬੱਚਿਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਕੀ ਕਮੇਟੀ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਬਹੁਤ-ਬਹੁਤ ਧੰਨਵਾਦ ਵੀ ਕੀਤਾ।
ਸਕੂਲ ਦੇ ਮਾਨਯੋਗ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕੈਂਪ ਵਿੱਚ ਪੂਰਾ ਸਾਥ ਦਿੱਤਾ। ਉਹਨਾਂ ਨਾਲ ਹੀ ਬੱਚਿਆਂ ਨੂੰ ਸਿਹਤ ਦਾ ਪੂਰਾ ਧਿਆਨ ਰੱਖਣ ਅਤੇ ਆਉਣ ਵਾਲੇ ਸਲਾਨਾ ਇਮਤਿਹਾਨਾਂ ਲਈ ਖ਼ੂਬ ਮਿਹਨਤ ਕਰਨ ਲਈ ਵੀ ਪੇ੍ਰਿਆ।
ਇਸ ਦੇ ਨਾਲ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ , ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪਿੰ੍ਰਸੀਪਲ ਅਨਿਲ ਕੁਮਾਰ ਸ਼ਰਮਾ ਜੀ ਨੇ ਵੀ ਸਾਰੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ।