Connect with us

ਪੰਜਾਬ ਨਿਊਜ਼

ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬਹੁਤ ਹੀ ਅਹਿਮ ਖਬਰ, ਜਲਦੀ ਕਰੋ ਇਹ ਕੰਮ

Published

on

ਚੰਡੀਗੜ੍ਹ : ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਈ-ਕੇ.ਵਾਈ.ਸੀ. ਸਰਵੇਖਣ ਚੱਲ ਰਿਹਾ ਹੈ।ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ ਲਾਭਪਾਤਰੀਆਂ ਨੇ ਈ-ਕੇਵਾਈਸੀ ਪੂਰਾ ਨਹੀਂ ਕੀਤਾ ਹੈ। ਤਸਦੀਕ ਪ੍ਰਕਿਰਿਆ ਪੂਰੀ ਹੋ ਗਈ ਹੈ।

ਉਨ੍ਹਾਂ ਨੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਈ-ਵੀਕੇਵਾਈਸੀ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰਕਿਰਿਆ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੋਈ ਵੀ ਸੱਚਾ ਅਤੇ ਲੋੜਵੰਦ ਲਾਭਪਾਤਰੀ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋ ਕਣਕ ਲੈਣ ਤੋਂ ਵਾਂਝਾ ਨਾ ਰਹੇ।

ਵਰਣਨਯੋਗ ਹੈ ਕਿ ਪੰਜਾਬ ਭਰ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇਵਾਈਸੀ ਪ੍ਰਦਾਨ ਕੀਤਾ ਗਿਆ ਹੈ। ਇਸ ਨੂੰ ਕਰਵਾਉਣ ਲਈ ਪਹਿਲਾਂ ਦੀ ਸਮਾਂ ਸੀਮਾ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ। ਇਸ ਕਾਰਨ ਗਰੀਬ ਅਤੇ ਲੋੜਵੰਦ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ।

 

Facebook Comments

Trending