Connect with us

ਪੰਜਾਬੀ

ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

Published

on

Veterinary University Students Announce Struggle

ਲੁਧਿਆਣਾ : ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜਥੇਬੰਦੀ ਦੇ ਆਹੁਦੇਦਾਰਾਂ ਦੀ ਮੀਟਿੰਗ ਯੂਨੀਵਰਸਿਟੀ ਵਿਖੇ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਬਾਰੇ ਚਰਚਾ ਕੀਤੀ ਤੇ ਮੰਗਾਂ ਨਾ ਮੰਨੇ ਜਾਣ ‘ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।

ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਆਪਣਾ ਇੰਟਰਨਸ਼ਿਪ ਭੱਤਾ 6200 ਰੁਪਏ ਤੋਂ 17 ਹਜ਼ਾਰ ਰੁਪਏ ਕਰਨ ਦੀ ਮੰਗ ਨੂੰ ਲੈ ਕੇ 6 ਜੂਨ 2022 ਤੋਂ 13 ਜੂਨ 2022 ਤੱਕ ਧਰਨਾ ਦਿੱਤਾ ਗਿਆ ਸੀ। ਧਰਨੇ ਨੂੰ 13 ਜੂਨ 2022 ਨੂੰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦੇਣ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਮੰਤਰੀ ਸ. ਧਾਲੀਵਾਲ ਵਲੋਂ ਪੰਜਾਬ ਸਰਕਾਰ ਦੇ ਬਜਟ 2022-2023 ਵਿਚ ਵਿਦਿਆਰਥੀਆਂ ਦੀ ਮੰਗ ਪ੍ਰਵਾਨ ਕਰਨ ਦੀ ਗੱਲ ਆਖੀ ਗਈ ਸੀ। ਬਜਟ ਪੇਸ਼ ਹੋਣ ਤੋਂ ਬਾਅਦ ਪਾਸ ਹੋਣ ਜਾਣ ‘ਤੇ ਵੀ ਵਿਦਿਆਰਥੀਆਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਕਰਕੇ ਵਿਦਿਆਰਥੀ ਡਾਢੇ ਨਿਰਾਸ਼ ਹਨ।

ਵੈਟਰਨਰੀ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਸ਼ਨਦੀਪ ਸਿੰਘ ਤੇ ਉਪ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿਚ ਆਗੂਆਂ ਨੇ ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਜੇਕਰ ਸ਼ੁਕਰਵਾਰ 8 ਜੁਲਾਈ ਤੱਕ ਲਿਖਤੀ ਰੂਪ ਵਿਚ ਭੱਤਾ ਨਹੀਂ ਵਧਾਇਆ ਜਾਂਦਾ, ਤਾਂ ਵਿਦਿਆਰਥੀ 11 ਜੁਲਾਈ ਸੋਮਵਾਰ ਤੋਂ ਮੁੜ ਤਿੱਖਾ ਰੋਸ ਧਰਨਾ ਸ਼ੁਰੂ ਕਰਨਗੇ।

Facebook Comments

Trending