Connect with us

ਅਪਰਾਧ

ਵਿਜੀਲੈਂਸ ਦੀ ਕਾਰਵਾਈ: ਪਟਵਾਰੀ 5 ਹਜ਼ਾਰ ਦੀ ਰਿ.ਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published

on

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਫਸਰ ਨੂੰ ਗੁਰਸੇਵਕ ਸਿੰਘ ਵਾਸੀ ਗਰੀਨ ਸਿਟੀ, ਰਾਏਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦੀ ਵਿਕਰੀ ਲਈ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਨੂੰ ਜ਼ੁਬਾਨੀ ਸਬੂਤ ਵਜੋਂ ਸਹੀ ਪਾਇਆ ਗਿਆ ਅਤੇ ਘਟਨਾ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕੀਤਾ। ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਪਟਵਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Facebook Comments

Trending