ਲੁਧਿਆਣਾ: ਲੁਧਿਆਣਾ ਵਿੱਚ ਤਹਿਸੀਲਦਾਰ ਦੇ ਘਰ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਸਬ ਰਜਿਸਟਰਾਰ (ਪੱਛਮੀ) ਵਿਖੇ ਕਰੋੜਾਂ ਰੁਪਏ ਦੀ ਜਾਅਲੀ ਰਜਿਸਟਰੀ ਕਰਨ ਦੇ ਮਾਮਲੇ ਵਿੱਚ ਤਹਿਸੀਲਦਾਰ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਹਾਲਾਂਕਿ ਅਜੇ ਤੱਕ ਕੋਈ ਵੀ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਪਰ, ਵਿਜੀਲੈਂਸ ਟੀਮ ਨੇ ਅੱਜ ਸਬ ਰਜਿਸਟਰਾਰ (ਪੱਛਮੀ) ਅਤੇ ਤਹਿਸੀਲਦਾਰ ਦੇ ਘਰ ਛਾਪਾ ਮਾਰਿਆ, ਜਿੱਥੋਂ ਬਹੁਤ ਸਾਰੇ ਦਸਤਾਵੇਜ਼ ਜ਼ਬਤ ਕੀਤੇ ਗਏ।ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਤਹਿਸੀਲਦਾਰ ਦੇ ਘਰੋਂ ਕਾਫੀ ਸਾਮਾਨ ਬਰਾਮਦ ਕੀਤਾ ਹੈ। ਫਿਲਹਾਲ ਵਿਜੀਲੈਂਸ ਅਧਿਕਾਰੀ ਕੁਝ ਸਮੇਂ ਬਾਅਦ ਇਸ ਮਾਮਲੇ ਦਾ ਖੁਲਾਸਾ ਕਰ ਸਕਦੇ ਹਨ।