ਖੇਤੀਬਾੜੀ
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
Published
1 year agoon
ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੁਕਤਾ ਵੈਨਾਂ ਨੂੰਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ੍ਰੀਮਤੀ ਮਲਿਕ ਵਲੋਂ ਇਸ ਸਬੰਧੀ ਦੱਸਿਆ ਗਿਆ ਕਿ ਇਹ ਵੈਨਾਂ ਖੇਤੀਬਾੜੀ ਵਿਭਾਗ ਵਲੋਂ ‘ਪਰਾਲੀ ਸੰਭਾਲ ਮੁਹਿੰਮ’ ਅਧੀਨ ਚਲਾਈਆਂ ਗਈਆਂ ਹਨ ਅਤੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ।
ਇਸ ਮੌਕੇ ਹਾਜਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਵੈਨਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨਗੀਆਂ। ਇਨ੍ਹਾਂ ਵੈਨਾਂ ਉੱਪਰ ਆਡਿਓ ਸਿਸਟਮ ਲੱਗਾ ਹੋਇਆ ਹੈ ਜਿਸਦੇ ਤਹਿਤ ਗੀਤਾ ਰਾਹੀਂ ਵੀ ਜਾਗਰੁਕਤਾ ਪੈਦਾ ਕੀਤੀ ਜਾਵੇਗੀ।
ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਵੈਨਾਂ ਤੋਂ ਬਿਨ੍ਹਾਂ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਾ ਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੱਕ 7000 ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਗਈਆਂ ਸਨ ਅਤੇ ਇਸ ਸਾਲ ਵੀ 1469 ਹੋਰ ਮਸ਼ੀਨਾਂ ਦੀਆਂ ਅਰਜ਼ੀਆਂ ਨੂੰ ਮੰਜ਼ੂਰੀ ਜਾਰੀ ਕੀਤੀ ਜਾ ਚੁੱਕੀ ਹੈ।
You may like
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਆਰੀਆ ਕਾਲਜ ‘ਚ ਸੜਕ ਸੁਰੱਖਿਆ ਨਿਯਮ ਅਤੇ ਸਾਈਬਰ ਅਪਰਾਧ ਸੁਰੱਖਿਆ ‘ਤੇ ਭਾਸ਼ਣ
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ