Connect with us

ਅਪਰਾਧ

ਸਾਬਕਾ ਮੰਤਰੀ ਆਸ਼ੂ ਨੂੇ ਅੱਜ ਚੌਥੀ ਵਾਰ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ, ਵੱਧ ਸਕਦਾ ਹੈ ਰਿਮਾਂਡ

Published

on

In the case of multi-crore grain tender scam, vigilance conducted a 'search operation' at the house of Captain Sandhu's close associate.

ਲੁਧਿਆਣਾ : ਅਨਾਜ ਟਰਾਂਸਪੋਰਟ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਤਿੰਨ ਵਾਰ ਵਿਜੀਲੈਂਸ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਤੋਂ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਦੀਆਂ ਫਾਈਲਾਂ, ਸ਼ਹਿਰ ਦੇ ਵਿਕਾਸ ਕਾਰਜਾਂ ਤੇ ਉਸ ਦੇ ਸਾਥੀਆਂ ਦੀਆਂ ਨਿੱਜੀ ਜ਼ਮੀਨੀ ਜਾਇਦਾਦਾਂ ਸਬੰਧੀ ਪੁੱਛਗਿੱਛ ਕੀਤੀ ਗਈ।

ਆਸ਼ੂ ਨੂੰ ਅਦਾਲਤ ਨੇ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਦਾ ਮੁੜ ਪੁਲਿਸ ਰਿਮਾਂਡ ਲੈ ਸਕਦੀ ਹੈ। ਇਸ ਤੋਂ ਪਹਿਲਾਂ ਆਸ਼ੂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ 2 ਦਿਨ ਦੇ ਰਿਮਾਂਡ ‘ਤੇ ਲਿਆ ਗਿਆ। ਵਿਜੀਲੈਂਸ ਵੱਲੋਂ ਵਿਜੀਲੈਂਸ ਰੇਂਜ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸਵੇਰ ਤੋਂ ਸ਼ਾਮ ਤਕ ਪੁੱਛਗਿੱਛ ਕਰ ਰਹੇ ਹਨ। ਇਸ ਮਾਮਲੇ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਤੋਂ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Facebook Comments

Trending