Connect with us

ਪੰਜਾਬ ਨਿਊਜ਼

ਪੰਜਾਬ ‘ਚ ਆਯੁਸ਼ਮਾਨ ਯੋਜਨਾ ਨੂੰ ਲੈ ਕੇ ਭਾਜਪਾ ਅਤੇ ‘ਆਪ’ ਵਿਚਾਲੇ ਛਿੜੀ ਸ਼ਬਦੀ ਜੰਗ

Published

on

ਚੰਡੀਗੜ੍ਹ: ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਦੇ ਬਕਾਏ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਏ ਹਨ। ਹਾਲ ਹੀ ਵਿੱਚ ਪੰਜਾਬ ਵਿੱਚਆਯੁਸ਼ਮਾਨ ਕਾਰਡ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦੇ ਦਿੱਤੇ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨੱਡਾ ‘ਤੇ ਪਲਟਵਾਰ ਕੀਤਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੇ.ਪੀ. ਨੱਡਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵਿੱਚੋਂ 220 ਕਰੋੜ ਰੁਪਏ ਕੇਂਦਰ ਦੇ ਹਨ ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ 800 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਹੋਏ ਹਨ।ਉਨ੍ਹਾਂ ਕਿਹਾ ਕਿ ਕੇਂਦਰ ਨੇ ਵੱਖ-ਵੱਖ ਸਕੀਮਾਂ ਵਿੱਚ ਪੰਜਾਬ ਦਾ 8000 ਕਰੋੜ ਰੁਪਏ ਤੋਂ ਵੱਧ ਦਾ ਹਿੱਸਾ ਰੋਕ ਦਿੱਤਾ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।

ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ 8000 ਕਰੋੜ ਰੁਪਏ ਦੇ ਰੋਕੇ ਫੰਡ ਜਾਰੀ ਕਰੇ। ਗਰਗ ਨੇ ਨੱਡਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਪੰਜਾਬ ਦਾ ਪੈਸਾ ਕਿਉਂ ਰੋਕਿਆ ਗਿਆ ਹੈ?

 

Facebook Comments

Trending