Connect with us

ਪੰਜਾਬੀ

ਵਾਰਡ ਨੰਬਰ 41 ਦੀ 41 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕ ਦਾ ਸੁੰਦਰੀਕਰਨ – ਵਿਧਾਇਕ ਸਿੱਧੂ

Published

on

Ward number 41 will beautify the park at a cost of 41 lakh rupees - MLA Sidhu

ਲੁਧਿਆਣਾ : ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਗਿੱਲ ਚੌਂਕ ਤੋਂ ਪ੍ਰਤਾਪ ਚੌੱਕ ਤੱਕ ਦੇ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ‘ਤੇ ਕਰੀਬ 41.26 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਦੱਸਿਆ ਕਿ ਸਥਾਨਕ ਮਾਰਕੀਟ ਐਸੋਸੀਏਸ਼ਨ ਵਲੋਂ ਸਾਲ 1996 ਵਿੱਚ ਇਸ ਪਾਰਕ ਦੇ ਨਵੀਨੀਕਰਣ ਦੀ ਮੰਗ ਕੀਤੀ ਗਈ ਸੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।

Facebook Comments

Trending